Barah Maha (Raag Maajh)
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥
Barah Maha (Raag Tukhari)
ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥
Ruti (Raag Ramkali)
ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ ਛੰਤੁ ॥ ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥
12
Days05
Hours22
Minutes
Add a review