• Home
  • Search
    • Magazine
    • Places
    • Business Directory
    • Events
Free Listing
Sign in or Register
Free Listing

ਜੈਤੋ ਦਾ ਮੋਰਚਾ

ਹਰਦਮ ਮਾਨ

  • Comment
  • Save
  • Share
  • Details
  • Comments & Reviews 0
  • prev
  • next
  • Nonfiction
  • History
  • Report an issue
  • prev
  • next
Article

ਸਿੱਖ ਇਤਿਹਾਸ ਦਾ ਸੁਨਹਿਰੀ ਪੰਨਾ: ਜੈਤੋ ਦਾ ਮੋਰਚਾ

ਜੈਤੋ ਦੇ ਮੋਰਚੇ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਸਿੱਖ ਇਤਿਹਾਸ ਦਾ ਇਹ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾਂ ਸਮਾਂ (ਪੌਣੇ ਦੋ ਸਾਲ ਤੋਂ ਵੀ ਵੱਧ) ਜਾਰੀ ਰਿਹਾ ਅਤੇ ਇਸ ਮੋਰਚੇ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ 'ਗੁਰਦੁਆਰਾ ਐਕਟ' ਬਣਾਉਣ ਲਈ ਮਜ਼ਬੂਰ ਹੋਣਾ ਪਿਆ। ਇਸ ਗੁਰਦੁਆਰਾ ਐਕਟ ਦੇ ਅਧੀਨ ਹੀ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਸਰੂਪ ਹੋਂਦ ਵਿਚ ਆਇਆ ਅਤੇ ਇਹ ਕਮੇਟੀ ਅੱਜ ਸਿੱਖ ਜਗਤ ਦੀ ਸਭ ਤੋਂ ਵੱਡੀ ਅਤੇ ਅਹਿਮ ਸੰਸਥਾ ਹੈ ਜੋ ਸਿੱਖ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਹੈ।

ਇਸ ਮੋਰਚੇ ਦਾ ਆਰੰਭ 8 ਜੂਨ 1923 ਨੂੰ ਉਸ ਵੇਲੇ ਹੋਇਆ ਜਦੋਂ ਅੰਗਰੇਜ਼ੀ ਹਕੂਮਤ ਸ੍ਰੀ ਰਿਪੁਦਮਨ ਸਿੰਘ ਨੂੰ ਨਾਭਾ ਦੀ ਗੱਦੀ ਤੋਂ ਜਬਰੀ ਲਾਹ ਕੇ ਰਿਆਸਤ ਵਿਚੋਂ ਕੱਢ ਦਿੱਤਾ। ਇਸ ਘਟਨਾ ਵਿਰੁੱਧ ਸਾਰੇ ਸਿੱਖ ਜਗਤ ਵਿਚ ਰੋਸ ਦੀ ਲਹਿਰ ਫੈਲਣੀ ਕੁਦਰਤੀ ਸੀ ਕਿਉਂਕਿ ਮਹਾਰਾਜਾ ਨਾਭਾ ਸਿੱਖਾਂ ਵਿਚ ਬਹੁਤ ਹਰਮਨ ਪਿਆਰੇ ਹੋ ਚੁੱਕੇ ਸਨ। ਉਨ੍ਹਾਂ ਦੀ ਬਰਤਰਫੀ ਕਾਰਨ ਸਿੱਖਾਂ ਵੱਲੋਂ ਵਿਰੋਧ ਕੀਤਾ ਜਾਣ ਲੱਗਿਆ। ਅੰਗਰੇਜ਼ੀ ਹਕੂਮਤ ਦੀ ਇਸ ਕਾਰਵਾਈ ਦਾ ਵਿਰੋਧ ਕਰਨ ਲਈ ਹੀ 5 ਅਗਸਤ 1923 ਨੂੰ ਅੰਮ੍ਰਿਤਸਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਹੋਈ ਜਿਸ ਵਿਚ ਮਹਾਰਾਜਾ ਰਿਪੁਦਮਨ ਸਿੰਘ ਪ੍ਰਤੀ ਹਮਦਰਦੀ ਦਾ ਮਤਾ ਪਾਸ ਕੀਤਾ ਗਿਆ ਅਤੇ 9 ਸਤੰਬਰ ਨੂੰ ਮਹਾਰਾਜਾ ਦੇ ਹੱਕ ਵਿਚ ਨਾਭਾ ਦਿਵਸ ਮਨਾਉਣ ਦਾ ਐਲਾਨ ਕਰ ਦਿੱਤਾ ਗਿਆ। ਅੰਗਰੇਜ਼ੀ ਹਕੂਮਤ ਵੱਲੋਂ ਮਹਾਰਾਜਾ ਰਿਪੁਦਮਨ ਦੇ ਸਬੰਧ ਵਿਚ ਕੋਈ ਵੀ ਮਤਾ ਪਾਸ ਕਰਨ ਦੀ ਆਗਿਆ ਨਾ ਹੋਣ ਦੇ ਬਾਵਜੂਦ ਸਿੱਖ ਸੰਗਤਾਂ ਵੱਲੋਂ 9 ਸਤੰਬਰ ਨੂੰ ਪੰਜਾਬ ਭਰ ਵਿਚ ਥਾਂ-ਥਾਂ ਮੁਜ਼ਾਹਰੇ ਕੀਤੇ ਗਏ ਅਤੇ ਮਹਾਰਾਜਾ ਦੀ ਬਹਾਲੀ ਦੇ ਮਤੇ ਪਾਸ ਕੀਤੇ ਗਏ। ਜੈਤੋ ਮੰਡੀ ਵਿਚ ਵੀ ਅਜਿਹਾ ਮੁਜ਼ਾਹਰਾ ਕਰਨ ਉਪਰੰਤ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਦੀਵਾਨ ਸਜਾਇਆ ਗਿਆ ਅਤੇ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਗਈ।

ਸਿੱਖਾਂ ਦੇ ਇਸ ਰੋਸ ਤੋਂ ਅੰਗਰੇਜ਼ੀ ਹਕੂਮਤ ਬੇਹੱਦ ਖਫ਼ਾ ਸੀ। ਜੈਤੋ ਵਿਖੇ ਅਖੰਡ ਪਾਠਾਂ ਦੀ ਲੜੀ ਨੂੰ ਹਕੂਮਤ ਨੇ ਵੱਡੀ ਬਗਾਵਤ ਵਜੋਂ ਲਿਆ ਅਤੇ 14 ਸਤੰਬਰ ਨੂੰ ਜਦੋਂ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਚ ਦੀਵਾਨ ਸਜਿਆ ਹੋਇਆ ਸੀ ਅਤੇ ਸ੍ਰੀ ਗੁਰੂ ਗਰੰਥ ਸਾਹਿਬ ਦਾ ਅਖੰਡ ਪਾਠ ਚੱਲ ਰਿਹਾ ਸੀ ਤਾਂ ਅੰਗਰੇਜ਼ੀ ਹਕੂਮਤ ਦੇ ਹਥਿਆਰਬੰਦ ਸਿਪਾਹੀਆਂ ਨੇ ਗੁਰਦੁਆਰੇ ਅੰਦਰ ਦਾਖਲ ਹੋ ਕੇ ਉਥੇ ਇਕੱਤਰ ਹੋਏ ਲੋਕਾਂ ਅਤੇ ਸੇਵਾਦਾਰਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਪਾਠ ਕਰ ਰਹੇ ਗ੍ਰੰਥੀ ਸਿੰਘ ਨੂੰ ਬਾਹਰ ਖਿੱਚ ਲਿਆਂਦਾ। ਇਸ ਤਰ੍ਹਾਂ ਅਖੰਡ ਪਾਠ ਨੂੰ ਖੰਡਿਤ ਕਰ ਦਿੱਤਾ ਗਿਆ।

ਅਖੰਡ ਪਾਠ ਦਾ ਖੰਡਿਤ ਕੀਤਾ ਜਾਣਾ ਸਿੱਖਾਂ ਸਰਯਾਦਾ ਦੀ ਘੋਰ ਉਲੰਘਣਾ ਸੀ ਅਤੇ ਇਸ ਦੁਰਘਟਨਾ ਨੇ ਮਹਾਰਾਜਾ ਦੇ ਰਾਜਸੀ ਸਵਾਲ ਨੂੰ ਧਾਰਮਿਕ ਸਵਾਲ ਬਣਾ ਦਿੱਤਾ। ਇਸ ਤਰ੍ਹਾਂ ਨਾਲ ਜੈਤੋ ਮੋਰਚੇ ਦਾ ਆਰੰਭ ਹੋਇਆ ਜਿਸ ਦਾ ਮੁੱਖ ਨਿਸ਼ਾਨਾ ਖੰਡਿਤ ਅਖੰਡ ਪਾਠ ਨੂੰ ਮੁੜ ਅਖੰਡਿਤ ਰੂਪ ਵਿਚ ਚਾਲੂ ਕਰਨਾ ਸੀ। ਸਿੱਖਾਂ ਦੀ ਧਾਰਮਿਕ ਜੱਥੇਬੰਦੀ ਨੇ ਇਸ ਮੋਰਚੇ ਦੀ ਕਮਾਨ ਸੰਭਾਲਦਿਆਂ ਅੰਮ੍ਰਿਤਸਰ ਤੋਂ ਹਰ ਰੋਜ਼ 25-25 ਸਿੰਘਾਂ ਦੇ ਜੱਥੇ ਜੈਤੋ ਵੱਲ ਭੇਜਣੇ ਆਰੰਭ ਕਰ ਦਿੱਤੇ। 25 ਸਿੰਘਾਂ ਦਾ ਇਕ ਜੱਥਾ ਹਰ ਰੋਜ਼ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਚੱਲ ਕੇ ਜਦੋਂ ਜੈਤੋ ਪਹੁੰਚਦਾ ਤਾਂ ਹਕੂਮਤ ਵੱਲੋਂ ਇਨ੍ਹਾਂ ਸਿੰਘਾਂ ਨੂੰ ਗ੍ਰਿਫਤਾਰ ਕਰਕੇ ਜੰਗਲਾਂ ਵਿਚ ਲਿਜਾ ਕੇ ਛੱਡ ਦਿੱਤਾ ਜਾਂਦਾ। ਇਸ ਮੋਰਚੇ ਦੀ ਚਰਚਾ ਪੰਜਾਬ ਤੋਂ ਬਾਹਰ ਵੀ ਹੋਣ ਲੱਗੀ। ਦਿੱਲੀ ਵਿਚ ਹੋਏ ਇੰਡੀਅਨ ਨੈਸ਼ਨਲ ਕਾਂਗਰਸ ਦੇ ਇਕ ਸਮਾਗਮ ਵਿਚ ਮਹਾਰਾਜਾ ਨਾਭਾ ਨੂੰ ਗੱਦੀਓ ਲਾਹੇ ਜਾਣ ਬਾਰੇ ਅਤੇ ਜੈਤੋ ਦੇ ਧਾਰਮਿਕ ਮੋਰਚੇ ਬਾਰੇ ਕਾਂਗਰਸ ਵੱਲੋਂ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਕਾਂਗਰਸ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ, ਪਿੰਸੀਪਲ ਗਿਡਵਾਨੀ ਅਤੇ ਮਿਸਟਰ ਕੇ. ਸਨਾਤਮ ਸਥਿਤੀ ਦਾ ਜਾਇਜ਼ਾ ਲੈਣ ਲਈ ਜੈਤੋ ਮੰਡੀ ਭੇਜ ਦਿੱਤਾ ਗਿਆ। ਇਨ੍ਹਾਂ ਤਿੰਨਾਂ ਆਗੂਆਂ ਨੂੰ ਜੈਤੋ ਪੁੱਜਣ ਤੇ ਹੀ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਕ ਰਾਤ ਜੈਤੋ ਕਿਲੇ ਦੀ ਇਕ ਕੋਠੜੀ ਵਿਚ ਬੰਦ ਕਰਨ ਉਪਰੰਤ ਅਗਲੇ ਦਿਨ ਨਾਭਾ ਜੇਲ੍ਹ ਵਿਚ ਭੇਜ ਦਿੱਤਾ। 29 ਸਤੰਬਰ, 1923 ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਹਕੂਮਤ ਦੀ ਦਖਲਅੰਦਾਜ਼ੀ ਨਾ ਸਹਿਣ ਕਰਨ ਦਾ ਮਤਾ ਪਾਸ ਕੀਤਾ ਗਿਆ ਅਤੇ ਹਰ ਰੋਜ਼ 25-25 ਸਿੰਘਾਂ ਦੇ ਜੱਥੇ ਭੇਜਣ ਨਾਲ ਕੋਈ ਤਸੱਲੀਬਖਸ਼ ਸਿੱਟਾ ਨਿਕਲਦਾ ਨਾ ਵੇਖ ਕੇ ਇਸ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਜਿਸ ਤਹਿਤ 500-500 ਸਿੰਘਾਂ ਦਾ ਜੱਥੇ ਭੇਜਣ ਦਾ ਫੈਸਲਾ ਕੀਤਾ ਗਿਆ। 500 ਸਿੰਘਾਂ ਦੇ ਪਹਿਲੇ ਜੱਥੇ ਨੂੰ 21 ਫਰਵਰੀ, 1924 ਨੂੰ ਜੈਤੋ ਪੁੱਜ ਕੇ ਗੁਰਦੁਆਰਾ ਗੰਗਸਰ ਸਾਹਿਬ ਨੂੰ ਕਬਜ਼ੇ ਵਿਚ ਲੈਣ ਅਤੇ ਅਖੰਡ ਪਾਠ ਸ਼ੁਰੂ ਕਰਨ ਦਾ ਆਦੇਸ਼ ਦਿੱਤਾ ਗਿਆ।

ਇਹ ਵਿਸ਼ਾਲ ਜੱਥਾ ਨਾਭਾ, ਪਟਿਆਲਾ, ਫਰੀਦਕੋਟ ਅਤੇ ਸੰਗਰੂਰ ਰਾਜਾਂ ਦੇ ਪਿੰਡਾਂ ਵਿਚ ਪੜਾਅ ਤੈਅ ਕਰਦਾ ਹੋਇਆ 20 ਫਰਵਰੀ ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਪੁੱਜਿਆ। 21 ਫਰਵਰੀ ਨੂੰ ਸਵੇਰੇ ਕੀਰਤਨ ਕਰਨ ਉਪਰੰਤ ਇਹ ਜੱਥਾ ਜੈਤੋ ਵੱਲ ਕੂਚ ਕਰਨ ਲੱਗਿਆ। ਜੱਥੇ ਦੇ 500 ਸਿੰਘਾਂ ਤੋਂ ਇਲਾਵਾ ਹਜਾਰਾਂ ਦੀ ਗਿਣਤੀ ਵਿਚ ਉਹ ਸੰਗਤ ਵੀ ਸੀ ਜੋ ਸ਼ਰਧਾਵੱਸ ਨਾਲ ਚੱਲ ਰਹੀ ਸੀ ਅਤੇ ਵੱਡੀ ਗਿਣਤੀ ਵਿਚ ਦਰਸ਼ਕ ਵੀ ਸਨ ਜਿਨ੍ਹਾਂ ਵਿਚ ਬੀਬੀਆਂ ਵੀ ਸ਼ਾਮਿਲ ਸਨ। ਕਾਂਗਰਸੀ ਨੇਤਾ ਡਾਕਟਰ ਕਿਚਲੂ, ਪਿੰਸੀਪਲ ਗਿਡਵਾਨੀ ਅਤੇ ਨਿਊਯਾਰਕ ਟਾਈਮਜ਼ ਦੇ ਪ੍ਰਤੀਨਿਧ ਮਿਸਟਰ ਜ਼ਿੰਮਦ ਕਾਰ ਵਿਚ ਸਵਾਰ ਹੋ ਕੇ ਜੱਥੇ ਦੇ ਨਾਲ-ਨਾਲ ਚੱਲ ਰਹੇ ਸਨ ਪਰ ਇਨ੍ਹਾਂ ਨੇਤਾਵਾਂ ਨੂੰ ਨਾਭਾ ਰਿਆਸਤ ਦੀ ਹੱਦ ਤੋਂ ਅੱਗੇ ਨਹੀਂ ਜਾਣ ਦਿੱਤਾ ਗਿਆ।

ਜੱਥੇ ਦੇ ਅੱਗੇ ਪੰਜ ਸਿੰਘ ਨਿਸ਼ਾਨ ਸਾਹਿਬ ਲੈ ਕੇ ਚੱਲ ਰਹੇ ਸਨ ਅਤੇ ਵਿਚਾਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸੀ। ਅੰਗਰੇਜ਼ੀ ਹਕੂਮਤ ਵੱਲੋਂ ਜੱਥੇ ਨੂੰ ਗੁਰਦੁਆਰਾ ਟਿੱਬੀ ਸਾਹਿਬ ਤੋਂ 150 ਗਜ਼ ਕੁ ਦੀ ਵਿੱਥ 'ਤੇ ਰੋਕਿਆ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਅਗਾਂਹ ਵਧੇ ਤਾਂ ਗੋਲੀ ਚਲਾ ਦਿੱਤੀ ਜਾਵੇਗੀ। ਪਰ ਜੱਥਾ ਸਭ ਕੁੱਝ ਅਣਸੁਣਿਆ ਕਰਕੇ ਸ਼ਾਂਤਮਈ ਅੱਗੇ ਵਧਦਾ ਰਿਹਾ ਜਿਸ 'ਤੇ ਵਿਲਸਨ ਜਾਨਸਟਨ ਨੇ ਪੁਲਿਸ ਨੂੰ ਗੋਲੀ ਚਲਾਉਣ ਦਾ ਹੁਕਮ ਦੇ ਦਿੱਤਾ ਅਤੇ ਸੈਂਕੜੇ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਗਿਆ (ਸ਼ਰੋਮਣੀ ਕਮੇਟੀ ਅਨੁਸਾਰ ਇਸ ਘਟਨਾ ਵਿਚ 300 ਸਿੰਘ ਗੋਲੀ ਦਾ ਸ਼ਿਕਾਰ ਹੋਏ ਜਿਨ੍ਹਾਂ ਵਿਚੋਂ 100 ਸਿੰਘ ਸ਼ਹਾਦਤ ਹਾਸਲ ਕਰ ਗਏ)। ਇਸ ਘਟਨਾ ਨੇ ਸਿੱਖਾਂ ਅੰਦਰ ਨਵਾਂ ਜੋਸ਼ ਭਰ ਦਿੱਤਾ ਅਤੇ ਉਨ੍ਹਾਂ ਵਿਚ ਇਸ ਮੋਰਚੇ ਵਿਚ ਸ਼ਹਾਦਤ ਪਾਉਣ ਦਾ ਚਾਅ ਠਾਠਾਂ ਮਾਰਨ ਲੱਗਾ। ਲੋਕ ਸ਼ਹੀਦੀ ਜੱਥਿਆਂ ਵਿਚ ਵਧ ਚੜ੍ਹ ਕੇ ਸ਼ਾਮਲ ਹੋਣ ਲੱਗੇ। ਇਸ ਤਰ੍ਹਾਂ 500-500 ਦੇ ਜੱਥੇ ਭੇਜਣ ਦਾ ਸਿਲਸਿਲਾ ਲਗਾਤਾਰ ਚਲਦਾ ਰਿਹਾ ਅਤੇ ਉਦੋਂ ਤੱਕ ਜਾਰੀ ਰਿਹਾ ਜਦੋਂ ਤੱਕ ਅੰਗਰੇਜ਼ੀ ਹਕੂਮਤ ਨੇ ਹੱਥ ਖੜ੍ਹੇ ਨਾ ਕੀਤੇ। ਅੰਤ ਹਕੂਮਤ ਨੂੰ ਸਿੱਖ ਸੰਘਰਸ਼ ਅੱਗੇ ਝੁਕਣਾ ਪਿਆ। ਇਤਿਹਾਸਕ ਮੋਰਚੇ ਨੂੰ ਸਫਲਤਾ ਮਿਲੀ ਅਤੇ ਸਿੱਖ ਸੰਗਤ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਮੁੜ ਅਖੰਡ ਪਾਠ ਸ਼ੁਰੂ ਕਰਕੇ ਮੋਰਚੇ ਨੂੰ ਤੋੜ ਚੜ੍ਹਾਇਆ।

  • No comments yet.
  • Add a review

    Leave a Reply · Cancel reply

    You must be logged in to post a comment.

    You May Also Be Interested In

    ਇਤਿਹਾਸਕ ਤੱਥ: ਪਿੰਡ ਕਿਸ਼ਨਗੜ੍ਹ ਦੇ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ

    • ਸੱਤ ਪ੍ਰਕਾਸ਼ ਸਿੰਗਲਾ
    Nonfiction
    • History

    Khalistan: How the Dream was shattered in 1947? - Part 1

    • Hardev Singh Virk
    Nonfiction
    • History
    • +1

    ਲੂਣਾ ਦਾ ਪਿੰਡ: ਚਮਿਆਰੀ

    • ਜਤਿੰਦਰ ਸਿੰਘ ਔਲ਼ਖ
    Nonfiction
    • History

    ਭਗਤ ਸਿੰਘ ਦੇ ਅਸਲ ਨੂੰ ਤਲਾਸ਼ਦਿਆਂ

    • ਜਸਵੰਤ ਜ਼ਫ਼ਰ
    Nonfiction
    • History
    • +1

    ਇਤਿਹਾਸਿਕ ਸਥਾਨ ਸ਼੍ਰੀ ਅਨੰਦਪੁਰ ਸਾਹਿਬ

    • ਪਿੰ. ਸੁਖਦੇਵ ਸਿੰਘ ਰਾਣਾ
    Nonfiction
    • History
    • +1

    ਬਹਾਵਲਪੁਰ: ਖ਼ੂਬਸੂਰਤ ਅਤੀਤ, ਬਦਸੂਰਤ ਵਰਤਮਾਨ

    • ਸੁਰਿੰਦਰ ਸਿੰਘ ਤੇਜ
    Nonfiction
    • History

    ਸੁਨੇਹਾ ਮੈਗਜ਼ੀਨ ਦੇਸ ਪਰਦੇਸ ਵਸਦੇ ਪੰਜਾਬੀਆਂ ਦੀ ਪਰਿਵਾਰਿਕ ਅਤੇ ਗੈਰਵਪਾਰਿਕ ਸਾਹਿਤਿਕ ਸੱਥ ਹੈ। Suneha Magazine is a premium, bilingual digital platform for the Punjabi community. Rediscover your Punjabi roots through literature, history, memoirs, find local events or connect with Punjabi businesses near you. Submit an article or list your business for free! What's your message?

    Popular Links
    • Punjabi Magazine
    • Popular Places
    • Local Events
    • Punjabi Businesses
    • Twitter
    • Facebook
    • Instagram
    • YouTube
    • About
    • Privacy
    • Cookie Policy
    • Terms of Use

    ©2022 ਸੁਨੇਹਾ ਮੈਗਜ਼ੀਨ - ਦੇਸ ਪਰਦੇਸ ਵਸਦੇ ਪੰਜਾਬੀਆਂ ਲਈ

    Cart

    • Facebook
    • Twitter
    • WhatsApp
    • Telegram
    • Pinterest
    • LinkedIn
    • Tumblr
    • VKontakte
    • Mail
    • Copy link